ਸੁਰਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਢੇਰ
ਜੰਮੂ, 17 ਸਤੰਬਰ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਵਾਦੀਆਂਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਦੋ ਅੱਤਵਾਦੀਆਂ ਦੇ ਢੇਰ ਹੋਣ ਦਾ ਸਮਾਚਾਰ ਹੈ।
ਜਾਣਕਾਰੀ ਦੇ ਅਨੁਸਾਰ ਰਾਸ਼ਟਰੀ ਰਾਈਫਲਜ਼, ਪੈਰਾ ਸਪੈਸ਼ਲ ਫੋਰਸਿਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਟੀਮਾਂ ਨੇ ਸੋਹਾਨ ਖੇਤਰ ਨੂੰ ਘੇਰ ਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਸੁਰੱਖਿਆ ਬਲਾਂ ਦਾ ਸ਼ੱਕੀ ਅੱਤਵਾਦੀਆਂ ਨਾਲ ਸਾਹਮਣਾ ਹੋ ਗਿਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਦੌਰਾਨ ਅੱਤਵਾਦੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਸ਼ੱਕੀ ਅੱਤਵਾਦੀਆਂ ਨੂੰ ਮਾਰ ਦਿੱਤਾ।
ਇਹ ਮੁਕਾਬਲਾ ਬੁੱਧਵਾਰ ਦੇਰ ਰਾਤ ਸੋਹਾਨ ਖੇਤਰ ਵਿੱਚ ਉਸ ਸਮੇਂ ਸ਼ੁਰੂ ਹੋਇਆ, ਜਦੋਂ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ। ਸੁਰੱਖਿਆ ਏਜੰਸੀਆਂ ਵੱਲੋਂ ਮਾਰੇ ਗਏ ਦੋਵਾਂ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਨਾਲ ਜੁੜੇ ਹੋਰ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਕਾਰਵਾਈ ਜਾਰੀ ਰਹੀ।