ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ
ਦਿਲੀ, 27 ਮਾਰਚ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਮਹਿਲਾ ਨਕਸਲੀ ਸਮੇਤ 6 ਨਕਸਲੀਆਂ ਨੂੰ ਮਾਰ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਕੁਰਭੱਟੀ ਅਤੇ ਪੁਸਬਕਾ ਪਿੰਡਾਂ ਦੇ ਜੰਗਲਾਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀ ਮਾਰੇ ਗਏ। ਇਨ੍ਹਾਂ ਵਿੱਚ ਮਹਿਲਾ ਨਕਸਲੀ ਵੀ ਸ਼ਾਮਲ ਹੈ।