Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:12 am

+91 90915 01313 , +91 90916 01313

punjabbanni@gmail.com
punjabbani@yahoo.com

ਸੁਰਾਂ ਦੀ ਮਲਿਕਾ ਆਸਾ ਭੋਸਲੇ ਨੇ ਕਿਹਾ ਦੁਨੀਆ ਨੂੰ ਅਲਵਦਾ, ਫੈਲੀ ਸ਼ੋਕ ਦੀ ਲਹਿਰ

ਸੁਰਾਂ ਦੀ ਮਲਿਕਾ ਆਸਾ ਭੋਸਲੇ ਨੇ ਕਿਹਾ ਦੁਨੀਆ ਨੂੰ ਅਲਵਦਾ, ਫੈਲੀ ਸ਼ੋਕ ਦੀ ਲਹਿਰ

ਮੁੰਬਈ, 12 ਅਪ੍ਰੈਲ 2026 : ਅੱਜ ਭਾਰਤੀ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਮਸ਼ਹੂਰ ਸੁਰਾਂ ਦੀ ਮਲਿਕਾ ਪਲੇਬੈਕ ਗਾਇਕਾ ਆਸਾ ਭੋਸਲੇ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਦੇ ਇੱਕ ਸੁਨਹਿਰੀ ਯੁੱਗ ਦਾ ਅੰਤ ਮੰਨਿਆ ਜਾ ਰਿਹਾ ਹੈ। ਇਸ ਫੈਲੀ ਅਚਾਨਕ ਖਬਰ ਦੇ ਕਾਰਨ ਲੋਕਾਂ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।

ਜਾਣਕਾਰੀ ਦੇ ਅਨੁਸਾਰ ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਪੁੱਤਰ ਆਨੰਦ ਭੋਸਲੇ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਆਸ਼ਾ ਜੀ ਪਿਛਲੇ ਕੁਝ ਦਿਨਾਂ ਤੋਂ ਥਕਾਵਟ ਅਤੇ ਛਾਤੀ ਦੇ ਇਨਫੈਕਸ਼ਨ ਨਾਲ ਪੀੜਤ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਰਾਜਨੀਤਿਕ ਅਤੇ ਸੱਭਿਆਚਾਰਕ ਹਸਤੀਆਂ ਨੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪਰਿਵਾਰ ਦੇ ਅਨੁਸਾਰ, ਆਸ਼ਾ ਜੀ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਦੇਹ 13 ਅਪ੍ਰੈਲ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਰੱਖੀ ਜਾਵੇਗੀ। ਇਸ ਤੋਂ ਬਾਅਦ ਸ਼ਾਮ 4 ਵਜੇ ਸਿਵਾਜੀ ਪਾਰਕ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ, ਜਿਸ ਕਈ ਹਸਤੀਆਂ ਸ਼ਾਮਲ ਹੋਣਗੀਆਂ ਤੇ ਉਨਾ ਨੁੰ ਸ਼ਰਧਾਂਜਲੀ ਅਰਪਣ ਕਰਨਗੀਆਂ।

Scroll to Top