ਸੁਰੱਖਿਆ ਬਲਾਂ ਨੇ ਦੋ ਨਕਸਲੀਆਂ ਨੂੰ ਕੀਤਾ ਢੇਰ

ਦਿੱਲੀ, 13 ਸਤੰਬਰ : ਸੁਰੱਖਿਆ ਬਲਾਂ ਵਲੋ ਮੁਕਾਬਲੇ ਦੌਰਾਨ ਦੋ ਨਕਸਲੀਆਂ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਾਣਕਾਰੀ ਮਿਲੀ ਸੀ ਕਿ ਬੀਜਾਪੁਰ ਦੇ ਦੱਖਣ-ਪੱਛਮੀ ਖੇਤਰ ਵਿੱਚ ਨਕਸਲੀ ਲੁਕੇ ਹੋਏ ਹਨ।

ਇਸ ਤੋਂ ਬਾਅਦ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਇੱਕ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਤੇ ਮੁਕਾਬਲੇ ਦੌਰਾਨ ਦੋ ਨਕਸਲੀ ਮਾਰੇ ਗਏ।
ਸੁਰੱਖਿਆ ਕਰਮੀਆਂ ਨੇ ਮੁਕਾਬਲੇ ਵਾਲੀ ਥਾਂ ਤੋਂ ਪਾਬੰਦੀਸ਼ੁਦਾ ਮਾਓਵਾਦੀ ਸੰਗਠਨ ਨਾਲ ਸਬੰਧਤ ਇੱਕ .303 ਰਾਈਫਲ, ਇੱਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਰੌਂਦ, ਇੱਕ 12-ਬੋਰ ਬੰਦੂਕ ਨਾਲ ਚਾਰ ਜਿੰਦਾ ਰੌਂਦ, ਵਿਸਫੋਟਕ ਸਮੱਗਰੀ ਅਤੇ ਹੋਰ ਸਮਾਨ ਬਰਾਮਦ ਕੀਤਾ।

ਬੀਜਾਪੁਰ ਦੇ ਸੁਪਰਡੈਂਟ ਆਫ਼ ਪੁਲੀਸ (ਐੱਸ.ਪੀ.) ਜਤਿੰਦਰ ਕੁਮਾਰ ਯਾਦਵ ਨੇ ਕਿਹਾ ਕਿ ਮਾਰੇ ਗਏ ਨਕਸਲੀਆਂ ਦੀ ਪਛਾਣ ਹਿਡਮਾ ਪੋਡੀਅਮ (34) ਅਤੇ ਮੁੰਨਾ ਮਾਡਕਮ (25) ਵਜੋਂ ਹੋਈ ਹੈ। ਸੁਰਖਿਆ ਬਲਾ ਵਲੋ ਹੋਰ ਛਾਣਬੀਣ ਜਾਰੀ ਹੈ।

Scroll to Top