ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ

ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ
ਪਟਿਆਲਾ, 12 ਸਤੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 13 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਨੇ ਦੱਸਿਆ ਕਿ ਮਿਤੀ 13-09-2023 ਦਿਨ ਬੁੱਧਵਾਰ ਨੂੰ ਟੀਮ ਲੀਜ਼ ਕੰਪਨੀ ਵੱਲੋਂ ਸੇਲਜ਼ ਅਫ਼ਸਰ ਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਉਮਰ ਹੱਦ 25 ਤੋਂ 28 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 13-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top