ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਵਲੋਂ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ਤੇ 27 ਸਕੂਲਾਂ ਨੂੰ ਨੋਟਿਸ

ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਵਲੋਂ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ਤੇ 27 ਸਕੂਲਾਂ ਨੂੰ ਨੋਟਿਸ
ਦਿੱਲੀ : ਭਾਰਤ ਦੇਸ਼ ਵਿਚ ਬਣੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਵਲੋਂ 27 ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ। ਨੋਟਿਸ ਦਿਤੇ ਜਾਣ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਅਧਿਕਾਰੀਆਂ ਦੱਸਿਆ ਕਿ ਕਈ ਸਕੂਲ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸਈ ਦੀ ਟੀਮ ਨੇ ਇਨ੍ਹਾਂ ਵਿੱਚੋਂ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਦਾਖਲਿਆਂ ਵਿਚ ਕਈ ਖਾਮੀਆਂ ਪਾਈਆਂ। ਕਈ ਸਕੂਲਾਂ ਵਿਚ 11ਵੀਂ-12ਵੀਂ ਜਮਾਤ ਵਿੱਚ ਵਿਦਿਆਰਥੀਆਂ ਦੀ ਦਾਖਲਾ ਗਿਣਤੀ ਜ਼ਿਆਦਾ ਦਿਖਾਈ ਗਈ, ਜਦੋਂ ਕਿ ਵਿਦਿਆਰਥੀਆਂ ਦੀ ਅਸਲ ਗਿਣਤੀ ਘੱਟ ਸੀ। ਇੰਨਾ ਹੀ ਨਹੀਂ, ਇਨ੍ਹਾਂ ਸਕੂਲਾਂ ਵਿਚ ਦਾਖਲੇ, ਹਾਜ਼ਰੀ ਤੋਂ ਲੈ ਕੇ ਕਈ ਹੋਰ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ।
ਕਿੱਥੇ ਅਤੇ ਕਿੰਨੇ ਸਕੂਲ ਜਿਨ੍ਹਾਂ ਸੀਬੀਐਸਈ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦਿੱਲੀ ਖੇਤਰ ਦੇ 22 ਸਕੂਲ ਅਤੇ ਅਜਮੇਰ ਖੇਤਰ ਦੇ ਪੰਜ ਸਕੂਲ ਸ਼ਾਮਲ ਹਨ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ। ਜਿਸ ਤੋਂ ਬਾਅਦ ਉਸ ਨੂੰ ਨੋਟਿਸ ਜਾਰੀ ਕੀਤਾ ਗਿਆ। ਸੀਬੀਐਸਈ ਨੇ ਇਨ੍ਹਾਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਦਾਖਲੇ ਅਤੇ ਹਾਜ਼ਰੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਹੁਣ ਇਨ੍ਹਾਂ ਸਕੂਲਾਂ ਨੂੰ ਇਸ ਦਾ ਜਵਾਬ ਦੇਣਾ ਹੋਵੇਗਾ। ਜੇਕਰ ਸੀਬੀਐਸਈ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ ਤਾਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਸੀਬੀਐਸਈ ਵੱਲੋਂ ਵਿਦਿਆਰਥੀਆਂ ਦੇ ਫਰਜ਼ੀ ਨੰਬਰ ਦਿਖਾਉਣ ਕਾਰਨ 20 ਤੋਂ ਵੱਧ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾ ਚੁੱਕੀ ਹੈ।

Leave a Comment

Your email address will not be published. Required fields are marked *

Scroll to Top