ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਦਿੱਤਾ ਸੁੱਚਾ ਸਿੰਘ ਲੰਗਾਹ ਅਤੇ ਮਨਪ੍ਰੀਤ ਬਾਦਲ ਨੇ ਸਪੱਸ਼ਟੀਕਰਨ

ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਦਿੱਤਾ ਸੁੱਚਾ ਸਿੰਘ ਲੰਗਾਹ ਅਤੇ ਮਨਪ੍ਰੀਤ ਬਾਦਲ ਨੇ ਸਪੱਸ਼ਟੀਕਰਨ
ਅੰਮ੍ਰਿਤਸਰ : 2007 ਤੋਂ 2017 ਤੱਕ ਦੀ ਪੰਜਾਬ ਦੀ ਅਕਾਲੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ ਆਪੋ ਆਪਣਾ ਸਪਸ਼ਟੀਕਰਨ ਰੱਖ ਰਹੇ ਹਨ। ਅੱਜ ਸਾਬਕਾ ਕੈਬਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਟ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ ਅਤੇ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪਸ਼ਟੀਕਰਨ ਰੱਖਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਾਨੂੰ ਸਭ ਨੂੰ ਸਿਰ ਮੱਥੇ ਹੈ ਅਤੇ ਅਸੀਂ ਆਪਣਾ ਸਪਸ਼ਟੀਕਰਨ ਦੇਣ ਇਥੇ ਪਹੁੰਚੇ ਹਾਂ। ਹੁਣ ਰਾਮ ਰਹੀਮ ਦੇ ਮੁੱਦੇ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਉਹ ਖੁਦ ਜ਼ਿਲ੍ਾ ਗੁਰਦਾਸਪੁਰ ਤੋਂ ਹਨ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਕੋਈ ਰਾਮ ਰਹੀਮ ਦਾ ਡੇਰਾ ਮੌਜੂਦ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਵੀ ਵਿਅਕਤੀ ਗੁਰੂ ਘਰ ਨਾਲ ਟੱਕਰ ਲਵੇਗਾ, ਉਹ ਵਿਅਕਤੀ ਸਾਡਾ ਸਭ ਤੋਂ ਵੱਡਾ ਦੁਸ਼ਮਣ ਹੋਵੇਗਾ ।

Leave a Comment

Your email address will not be published. Required fields are marked *

Scroll to Top