ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕਬੂਲੇ ਗੁਨਾਹ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕਬੂਲੇ ਗੁਨਾਹ
-ਕਿਹਾ- ਸਾਡੇ ਤੋਂ ਬਹੁਤ ਭੁੱਲਾਂ ਹੋਈਆਂ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਜਾਰੀ ਹੈ । ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਸਜ਼ਾਵਾਂ ਸੁਣਾਈਆਂ ਜਾ ਰਹੀਆਂ ਹਨ । ਸੁਖਬੀਰ ਸਿੰਘ ਬਾਦਲ ਪੈਰ ‘ਚ ਫਰੈਕਚਰ ਹੋਣ ਕਾਰਨ ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ । ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਗੁਨਾਹ ਕਬੂਲੇ ਹਨ । ਸ੍ਰੀ ਅਕਾਲ ਤਖ਼ਤ ਸਾਹਮਣੇ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤੋਂ ਬਹੁਤ ਭੁੱਲਾਂ ਹੋਈਆਂ ਹਨ ।

Leave a Comment

Your email address will not be published. Required fields are marked *

Scroll to Top