ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਖਿਲਾਫ ਹੋਇਆ ਮਾਮਲਾ ਦਰਜ
ਅੰਮ੍ਰਿਤਸਰ, 23 ਜੂਨ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਸ੍ਰੋ਼ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਖਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ।