Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਰੋਕਿਆ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਰੋਕਿਆ

ਦਿੱਲੀ, 11 ਸਤੰਬਰ :  ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਹੀ ਰੋਕੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਇਨਾ ਜਥੇ ਦੇ ਮੈਬਰਾਂ ਕੋਲੋ ਐਨਓਸੀ ਮੰਗੀ ਗਈ ਹੈ। ਇਸ ਸਬੰਧੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਭਾਰਤ ਯਾਤਰਾ ਦੌਰਾਨ ਉਨ੍ਹਾਂ ਕੋਲੋਂ ਕਦੇ ਵੀ ਅਜਿਹੇ ਸਰਟੀਫਿਕੇਟ ਦੀ ਮੰਗ ਨਹੀਂ ਕੀਤੀ ਗਈ। ਇਸ ਕਾਰਨ ਜੱਥੇ ਨੂੰ ਹਵਾਈ ਅੱਡੇ ’ਤੇ ਹੀ ਰੋਕ ਲਿਆ ਗਿਆ ਅਤੇ ਉਨ੍ਹਾਂ ਦੀ ਯਾਤਰਾ ਪ੍ਰਭਾਵਿਤ ਹੋ ਗਈ ।

ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੋਂ ਭਾਰਤ ਲਈ ਰਵਾਨਾ ਹੋਣ ਤੋਂ ਰੋਕ ਦਿੱਤਾ ਗਿਆ। ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਜੱਥੇ ਦੇ ਮੈਂਬਰਾਂ ਤੋਂ ਯਾਤਰਾ ਤੋਂ ਪਹਿਲਾਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਪੇਸ਼ ਕਰਨ ਦੀ ਮੰਗ ਕੀਤੀ। ਜਥੇ ਨੇ ਸ਼ੁੱਕਰਵਾਰ ਸਵੇਰੇ ਕਰੀਬ 2:10 ਵਜੇ ਫੈਸਲਾਬਾਦ ਤੋਂ ਸ਼ਾਰਜਾਹ ਲਈ ਉਡਾਣ ਭਰਨੀ ਸੀ। ਇਸਤੋਂ ਬਾਅਦ ਉਨ੍ਹਾਂ ਨੇ ਸ਼ਾਰਜਾਹ ਤੋਂ ਦਿੱਲੀ ਪਹੁੰਚਣਾ ਸੀ ਪਰ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕ ਲਏ ਜਾਣ ਕਾਰਨ ਉਹ ਆਪਣੀ ਨਿਰਧਾਰਤ ਉਡਾਣ ਵਿੱਚ ਸਵਾਰ ਨਹੀਂ ਹੋ ਸਕੇ।

Scroll to Top