Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਭੂ ਮੋਰਚਾ : ਕਿਸਾਨਾਂ ਨੇ ਕੀਤਾ ਦਿੱਲੀ ਕੂਚ ਦਾ ਐਲਾਨ, ਹੋਈਆਂ ਗ੍ਰਿਫਤਾਰੀਆਂ

ਸੰਭੂ ਮੋਰਚਾ : ਕਿਸਾਨਾਂ ਨੇ ਕੀਤਾ ਦਿੱਲੀ ਕੂਚ ਦਾ ਐਲਾਨ, ਹੋਈਆਂ ਗ੍ਰਿਫਤਾਰੀਆਂ

ਅੰਬਾਲਾ, 21 ਜੁਲਾਈ 2026 : ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਰੁਖ ਕਰਨ ਦੇ ਐਲਾਨ ਤੋਂ ਬਾਅਦ ਜਿਥੇ ਹਰਿਆਣਾ ਪੁਲਸ ਪੂਰੀ ਤਰ੍ਹਾ ਸਤਰਕ ਹੋ ਗਈ ਤੇ ਬੈਰੀਕੇਟਿੰਗ ਸੁਰੂ ਕਰ ਦਿਤੀ ਗਈ ਹੈ, ਉਥੇ ਦੂਸਰੇ ਪਾਸੇ ਅੱਜ ਕਈ ਕਿਸਾਨਾਦੀਆਂ ਗ੍ਰਿਫਤਾਰੀਆਂ ਵੀ ਹੋਈਆਂ ਹਨ।

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਇਕੱਠੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਦੋਵਾਂ ਥਾਵਾਂ ’ਤੇ ਬੈਰੀਕੇਡ ਲਗਾ ਕੇ ਰਸਤੇ ਬੰਦ ਕਰ ਦਿੱਤੇ ਗਏ।

ਪਟਿਆਲਾ-ਅੰਬਾਲਾ ਦਰਮਿਆਨ ਪੈਂਦੇ ਸ਼ੰਭੂ ਬਾਰਡਰ ਅਤੇ ਸੰਗਰੂਰ-ਜੀਂਦ ਰੂਟ ’ਤੇ ਸਥਿਤ ਖਨੌਰੀ ਬਾਰਡਰ ’ਤੇ ਹਰਿਆਣਾ ਵਾਲੇ ਪਾਸੇ ਪੁਲਿਸ ਦੀ ਵੱਡੀ ਗਿਣਤੀ ਵਿੱਚ ਤਾਇਨਾਤੀ ਕੀਤੀ ਗਈ ਹੈ। ਕਿਸਾਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਅਸਥਾਈ ਜਾਂ ਪੱਕੇ ਢਾਂਚੇ ਖੜ੍ਹੇ ਕਰਨ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਮੌਕੇ ’ਤੇ ਜੇਸੀਬੀ ਮਸ਼ੀਨਾਂ ਵੀ ਤਿਆਰ ਰੱਖੀਆਂ ਹਨ।

ਕਿਸਾਨਾਂ ਦੀ ਵਧਦੀ ਭੀੜ ਨੂੰ ਦੇਖਦਿਆਂ ਅੰਬਾਲਾ ਪੁਲਿਸ ਵੱਲੋਂ ਇਲਾਕੇ ਵਿੱਚ ਧਾਰਾ 163 ਤਹਿਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡਾਂ ਤੋਂ ਘੱਟੋ-ਘੱਟ 100 ਮੀਟਰ ਦੀ ਦੂਰੀ ਬਣਾਈ ਰੱਖਣ ਦੀ ਹਦਾਇਤ ਕੀਤੀ ਹੈ।

ਉਧਰ, ਸ਼ੰਭੂ ਬਾਰਡਰ ਨੂੰ ਬੰਦ ਕੀਤੇ ਜਾਣ ਕਾਰਨ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਵਾਹਨਾਂ ਦੀ ਆਵਾਜਾਈ ਰੁਕਣ ਨਾਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੈਫਿਕ ਦੀ ਸਥਿਤੀ ਨੂੰ ਸੰਭਾਲਣ ਲਈ ਹਰਿਆਣਾ ਪੁਲਿਸ ਵੱਲੋਂ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਜਾ ਰਿਹਾ ਹੈ।

Scroll to Top