Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:42 am

+91 90915 01313 , +91 90916 01313

punjabbanni@gmail.com
punjabbani@yahoo.com

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

ਪਟਿਆਲਾ, 28 ਮਾਰਚ : ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਅਰੋਗਿਆ ਕੇਂਦਰ ਇਲਾਕੇ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੇਂਦਰਾਂ ਨਾਲ ਸਿਹਤ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵੱਲ ਜਾਣ ਦੀ ਲੋੜ ਘੱਟੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਇਹ ਕੇਂਦਰ ਇੱਕ ਵੱਡੀ ਸਹੂਲਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਜ਼ਰੂਰਤ ਪੈਣ ’ਤੇ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇਗੀ। ਵਿਧਾਇਕ ਨੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।
ਇਸ ਮੌਕੇ ਐਸ ਐਮ ਓ ਡਾ. ਲਵਕੇਸ਼ ਕੁਮਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਰੋਗਿਆ ਕੇਂਦਰ ਵਿੱਚ ਆਮ ਜਨਤਾ ਅਤੇ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ 46 ਤਰ੍ਹਾਂ ਦੇ ਲੈਬ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।
ਉਦਘਾਟਨ ਸਮਾਗਮ ਦੌਰਾਨ ਵਾਰਡ ਨੋ 48 ਤੋਂ ਰਾਜੇਸ਼ ਕੁਮਾਰ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ , ਕੌਸ਼ਲ ਚੋਪੜਾ , ਸਿਵਿਲ ਸਰਜਨ ਪਟਿਆਲਾ ਡਾ. ਰਚਨਾ, ਐਸਐਮਓ ਡਾ. ਲਵਕੇਸ਼ ਕੁਮਾਰ, ਡਾ. ਸੰਦੀਪ ਕੰਡਾਰਾ,  ਡਾ. ਕਿਰਨਪ੍ਰੀਤ ਕੌਰ, ਡਾ. ਸ਼ਿਵਾਲੀ ਸਮੇਤ ਪੈਰਾਮੈਡੀਕਲ ਸਟਾਫ, ਮੀਡੀਆ ਵਿੰਗ ਦਾ ਸਟਾਫ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।
Scroll to Top