ਹਰਚੰਦ ਸਿੰਘ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ

ਪਟਿਆਲਾ, 19 ਜੁਲਾਈ, 2025 – ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਲਈ ਪੂਰੀ ਤਰ੍ਹਾਂ ਨਾਲ ਕਾਰਜਸ਼ੀਲ ਹੈ। ਇਸਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।

ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਸ. ਬਰਸਟ ਨੇ ਹਰ ਇੱਕ ਵਿਅਕਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣੀਂ ਅਤੇ ਮੌਕੇ ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਇਸ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ਤੇ ਸੁਣਨਾ ਅਤੇ ਇਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਸਿਰਫ਼ ਤੇ ਸਿਰਫ਼ ਵਿਕਾਸ ਹੈ। ਇਸੇ ਮੰਤਵ ਦੇ ਤਹਿਤ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਲਗਾਤਾਰ ਕਾਰਜ ਕਰ ਰਹੀ ਹੈ ਅਤੇ ਲੋਕ ਹਿੱਤ ਵਿੱਚ ਮਿਸਾਲੀ ਫੈਸਲੇ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਰੋਜਗਾਰ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕਰਕੇ ਦਿਖਾਏ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਿੱਥੇ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਉੱਥੇ ਹੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ, ਤਾਂ ਕਿ ਬਿਨਾਂ ਕਿਸੇ ਆਰਥਿਕ ਬੋਝ ਤੋਂ ਲੋਕ ਆਪਣਾ ਇਲਾਜ ਕਰਵਾ ਸਕਣ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਯੁੱਧ ਨਸਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। ਇਸਦੇ ਨਾਲ ਹੀ ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਤ ਕਰਨ ਲਈ ਪੰਜਾਬ ਭਰ ਦੇ ਪਿੰਡਾਂ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਏ ਜਾਣਗੇ।

ਸ. ਬਰਸਟ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਹਰਿੰਦਰ ਸਿੰਘ ਧਬਲਾਨ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਗੁਰਪ੍ਰੀਤ ਸਿੰਘ ਸਰਪੰਚ ਸਹਿਜਪੁਰਾ ਖੁਰਦ, ਸੋਨੀ ਸਰਪੰਚ ਤਰਖਾਣ ਮਾਜਰਾ, ਸ਼ਾਮ ਲਾਲ ਦੱਤ, ਗੁਲਜਾਰ ਸਿੰਘ ਦੌਗਾਟ, ਬਲਕਾਰ ਸਿੰਘ ਡਕਾਲਾ, ਦਵਿੰਦਰ ਸਿੰਘ ਸਰਪੰਚ ਕਾਹਨਗੜ੍ਹ ਭੂਤਨਾਂ, ਯਾਦਵਿੰਦਰ ਸਿੰਘ ਸਾਬਕਾ ਸਰਪੰਚ ਸਹਿਜਪੁਰਾ ਖੁਰਦ, ਐਡਵੋਕੇਟ ਹਰਤੇਜ ਸੰਧੂ, ਦਵਿੰਦਰ ਸਿੰਘ ਸ਼ੇਰਮਾਜਰਾ, ਹੇਮਇੰਦਰ ਮਾਲੋਮਾਜਰਾ, ਹੇਮਰਾਜ ਚੁੱਪਕੀ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Leave a Comment

Your email address will not be published. Required fields are marked *

Scroll to Top