ਪਟਿਆਲਾ, 29 ਜਨਵਰੀ 2026 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਦੌੜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਤਰਜੀਹ ਦਿੰਦਿਆਂ ਹੋਇਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਵਿਖੇ ਲਗਭਗ 2 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਹਿਮਦਪੁਰ ਤੋਂ ਫਤਿਹਪੁਰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਹ 2.20 ਕਿਲੋਮੀਟਰ ਲੰਬਾਈ ਵਾਲੀ ਸੜਕ ਕਰੀਬ 1.01 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਇਸੇ ਤਰ੍ਹਾਂ ਪਿੰਡ ਢਕੱੜਬਾ ਤੋਂ ਪਹਾੜਪੁਰ ਜਾਣ ਵਾਲੀ 3.50 ਕਿਲੋਮੀਟਰ ਲੰਬਾਈ ਵਾਲੀ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ, ਜੋ ਲੱਗਭਗ 1.47 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ।
ਇਸ ਦੌਰਾਨ ਸ. ਬਰਸਟ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵੱਲੋਂ ਇਨ੍ਹਾਂ ਸੜਕਾਂ ਨੂੰ ਬਣਵਾਉਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਪੂਰਾ ਕਰਦਿਆਂ ਹੋਇਆਂ ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ ਹੈ। ਇਨ੍ਹਾਂ ਸੜਕਾਂ ਦੇ ਬਣਨ ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ, ਆਮ ਜਨਤਾ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਆਵਾਜਾਈ ਸੁਰੱਖਿਅਤ ਅਤੇ ਸੁਗਮ ਬਣੇਗੀ। ਇਸ ਨਾਲ ਨਾ ਸਿਰਫ ਆਰਥਿਕ ਗਤੀਵਿਧੀਆਂ ਨੂੰ ਵਾਧਾ ਮਿਲੇਗਾ, ਸਗੋਂ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਵਿੱਚ ਵੀ ਆਸਾਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਆਵਾਜਾਈ ਲਈ ਚੰਗੀਆਂ ਸੜਕਾਂ ਮੁਹੱਈਆ ਕਰਵਾਉਣਾ ਹੈ। ਜਿਸਦੇ ਤਹਿਤ ਸੂਬੇ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕਾਰਜਾਂ ਨੂੰ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਹਨਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਕੰਮਾ ਦੀ ਗੁੱਣਵਤਾ ਦੀ ਨਿਗਰਾਨੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ।
ਸ. ਬਰਸਟ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੀਆਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਖਰਾਬ ਸੜਕਾਂ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਮੌਜੂਦਾ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੀਆਂ ਸੜਕਾਂ ਅਤੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਵਿਕਾਸਕਾਰੀ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸ. ਹਰਚੰਦ ਸਿੰਘ ਬਰਸਟ ਦਾ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਬਲਕਾਰ ਸਿੰਘ ਰਾਜਗੜ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਿੰਦਰ ਸਿੰਘ ਧਬਲਾਨ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਕਰਮਜੀਤ ਸਿੰਘ ਸਰਪੰਚ ਮਹਿਮਦਪੁਰ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਰਜਿੰਦਰ ਸਿੰਘ ਸਰਪੰਚ ਚੂਹੜਪੁਰ ਕਲਾਂ, ਜਗਦੀਪ ਸਿੰਘ ਸਰਪੰਚ ਛੰਨਾ, ਜਸਵੰਤ ਸਿੰਘ ਸਰਪੰਚ ਚੂਹੜਪੁਰ ਮਰਾਸੀਆਂ, ਹਰਦੀਪ ਸਿੰਘ ਸ਼ੇਖੂਪੁਰ, ਗੁਲਜਾਰ ਸਿੰਘ ਦੁਘਾਟ, ਭਰਪੂਰ ਸਿੰਘ, ਸੰਦੀਪ ਸਿੰਘ ਸਾਬਕਾ ਸਰਪੰਚ ਮਹਿਮਦਪੁਰ, ਚਰਨਜੀਤ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਨੰਬਰਦਾਰ ਮਹਿਮਦਪੁਰ, ਮਨਦੀਪ ਸਿੰਘ ਗਿਨੀ ਤਰੋੜਾ ਕਲਾਂ, ਕਰਮਜੀਤ ਸਿੰਘ ਸੋਹੀ, ਹਰਜੀਤ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਬਲਬੀਰ ਸਿੰਘ, ਪ੍ਰੇਮ ਸਿੰਘ ਨੰਬਰਦਾਰ, ਬਲਕਾਰ ਸਿੰਘ, ਨਰੰਗ ਸਿੰਘ, ਹਰੀ ਸਿੰਘ ਧੱਕੜ, ਗੁਰਚਰਨ ਸਿੰਘ ਮੈਂਬਰ, ਭਗਵਾਨ ਸਿੰਘ, ਬਲਬੀਰ ਸਿੰਘ, ਰਾਮ ਸਿੰਘ, ਗੁਰਦੀਪ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਹਰਮੇਸ਼ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ ਸਾਬਕਾ ਸਰਪੰਚ, ਰਣਧੀਰ ਸਿੰਘ, ਦਾਰਾ ਸਿੰਘ, ਬਲਵਿੰਦਰ ਸਿੰਘ, ਭਰਪੂਰ ਸਿੰਘ ਨੰਬਰਦਾਰ ਮਹਿਮਦਪੁਰ, ਹੈਪੀ ਸਾਬਕਾ ਸਰਪੰਚ ਢਕੜੱਬਾ, ਜੋਗਿੰਦਰ ਸਿੰਘ ਮਹਿਮਦਪੁਰ, ਹਰਭਜਨ ਸਿੰਘ ਪੰਚ, ਜਸਵੰਤ ਸਿੰਘ ਸਾਬਕਾ ਸਰਪੰਚ ਮਹਿਮਦਪੁਰ, ਗੁਰਭੇਜ ਸਿੰਘ, ਹਰਦੀਪ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ, ਗੁਰਵਿੰਦਰ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।