Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

– ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
-ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ : ਵਿਧਾਇਕ ਕੁਲਵੰਤ ਸਿੰਘ
ਪਾਤੜਾਂ/ਸ਼ੁਤਰਾਣਾ, ਪਟਿਆਲਾ, 29 ਜੁਲਾਈ:
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਹਲਕੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ ਹੈ। ਵਿਧਾਇਕ ਨੇ ਅੱਜ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਤੋਂ ਚਿੰਤਤ ਹਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਹੜ੍ਹਾਂ ਤੋਂ ਪ੍ਰਭਾਵਿਤ ਹਰ ਨਾਗਰਿਕ ਦੀ ਪੰਜਾਬ ਸਰਕਾਰ ਵੱਲੋਂ ਸੰਭਵ ਸਹਾਇਤਾ ਕੀਤੀ ਜਾਵੇਗੀ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਗਰ ਦੀ ਮਾਰ ਕਰਕੇ ਜਿਹੜੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਜਿੱਥੇ ਵਿਸ਼ੇਸ਼ ਗਿਰਦਾਵਰੀ ਕਰਕੇ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ ਉਥੇ ਹੀ ਝੋਨੇ ਦੀ ਫ਼ਸਲ ਦੁਬਾਰਾ ਲਗਾਉਣ ਲਈ ਪਨੀਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਜਿਹੜੇ ਲੋਕਾਂ ਦੇ ਹੜ੍ਹਾਂ ਕਰਕੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਵੀ ਯੋਗ ਮੁਆਵਜਾ ਦਿੱਤਾ ਜਾਵੇਗਾ।
ਐਮ.ਐਲ.ਏ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਹਲਕੇ ਅੰਦਰ ਜਿਹੜੀਆਂ ਸੜਕਾਂ ਪਾਣੀ ਕਰਕੇ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਦੀ ਮੁਰੰਮਤ ਦਾ ਕੰਮ ਵੀ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ, ਜਦਕਿ ਘੱਗਰ ਵਿੱਚ ਪਏ ਪਾੜਾਂ ਨੂੰ ਪਹਿਲਾਂ ਹੀ ਪੂਰਿਆ ਜਾ ਰਿਹਾ ਹੈ।
ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਹਲਕੇ ਦੀਆਂ ਸਾਰੀਆਂ ਮੰਗਾਂ ਰੱਖੀਆਂ, ਜਿਸ ‘ਤੇ ਮੁੱਖ ਮੰਤਰੀ ਨੇ ਪੂਰਾ ਭਰੋਸਾ ਦਿੱਤਾ ਹੈ ਕਿ ਹਲਕਾ ਸ਼ੁਤਰਾਣਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Scroll to Top