Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:21 pm

+91 90915 01313 , +91 90916 01313

punjabbanni@gmail.com
punjabbani@yahoo.com

ਹਵਾ ਪ੍ਰਦੂਸ਼ਣ ਲਈ ਕੇਵਲ ਪਰਾਲੀ ਨਹੀਂ ਜ਼ਿੰਮੇਵਾਰ : ਸਿ਼ਵਰਾਜ ਚੌਹਾਨ

ਹਵਾ ਪ੍ਰਦੂਸ਼ਣ ਲਈ ਕੇਵਲ ਪਰਾਲੀ ਨਹੀਂ ਜ਼ਿੰਮੇਵਾਰ : ਸਿ਼ਵਰਾਜ ਚੌਹਾਨ

ਨਵੀਂ ਦਿੱਲੀ, 14 ਫਰਵਰੀ : ਦੇਸ਼ ਅੰਦਰ ਵਧ ਰਹੇ ਹਵਾਪ੍ਰਦੂਸ਼ਣ ਨੂੰ ਲੈ ਕੇ ਖੇਤੀਬਾੜੀ ਮੰਤਰੀ ਸਿਵਰਾਜ ਸਿੰਘ ਚੌਹਾਨ ਦਾ ਨਵਾਂ ‌ਬਿਆਨ ਸਾਹਮਣੇ ਆਇਆ ਹੈ। ਉਨਾ ਕਿਹਾ ਕਿ ਇਸ ਪ੍ਰਦੂਸਣ ਲਈ ਸਿਰਫ ਕਿਸਾਨਾਂ ਨੂੰ ਜਿੰਮੇਵਾਰ ਠਹਿਰਾਉਣਾ ਸਹੀ ਨਹੀ ਹੈ। ਉਨਾ ਕਿਹਾ ਹੈ ਕਿ ਪ੍ਰਦੂਸ਼ਣ ਲਈ ਕੇਵਲ ਪਰਾਲੀ ਸਾੜਨ ਨੂੰ ਦੋਸ਼ੀ ਠਹਿਰਾਉਣਾ ਠੀਕ ਨਹੀਂ। ਉਨ੍ਹਾਂ ਇਹ ਗੱਲ ਰਾਜ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਹੀ ।

ਮੰਤਰੀ ਨੇ ਸਪਸ਼ਟ ਕੀਤਾ ਕਿ ਜਦੋਂ ਵੀ ਦਿੱਲੀ ਵਿੱਚ ਸਮੌਗ ਦੀ ਸਥਿਤੀ ਬਣਦੀ ਹੈ ਤਾਂ ਅਕਸਰ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਜੋ ਨਿਆਂਸੰਗਤ ਨਹੀਂ। ਉਨ੍ਹਾਂ ਕਿਹਾ ਕਿ ਵਿਗਿਆਨਕ ਅਧਿਐਨਾਂ ਮੁਤਾਬਕ ਸਰਦੀਆਂ ਦੇ ਮੌਸਮ ਵਿੱਚ ਵਧਦੇ ਪ੍ਰਦੂਸ਼ਣ ਵਿੱਚ ਪਰਾਲੀ ਸਾੜਨ ਦਾ ਯੋਗਦਾਨ ਕੇਵਲ ਕਰੀਬ 5 ਫੀਸਦੀ ਹੈ ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਵਾ ਪ੍ਰਦੂਸ਼ਣ ਇੱਕ ਬਹੁ-ਆਯਾਮੀ ਸਮੱਸਿਆ ਹੈ, ਜਿਸ ਦੇ ਪਿੱਛੇ ਕਈ ਹੋਰ ਕਾਰਕ ਵੀ ਹੁੰਦੇ ਹਨ। ਇਸ ਲਈ ਇਸ ਮਸਲੇ ਦਾ ਹੱਲ ਵੀ ਸਮੂਹਿਕ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਨਾਲ ਲੱਭਣਾ ਚਾਹੀਦਾ ਹੈ, ਨਾ ਕਿ ਸਿਰਫ ਕਿਸਾਨਾਂ ਨੂੰ ਦੋਸ਼ੀ ਠਹਿਰਾ ਕੇ । ਇਸ ਲਈ ਇਸਦੇ ਹੱਲ ਵੱਲ ਸਾਨੂੰ ਧਿਆਨ ਦੇਣਦੀ ਲੋੜ ਹੈ।

Scroll to Top