ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕ
ਦਿੱਲੀ : ਭਾਰਤ ਦੀ ਰਾਜਧਾਨੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਫੈਸਲਾ ਸੁਣਾਉਂਦਿਆਂ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਕੀਤੀ ਸਮੱਗਰੀ ਦਾ ਸਹੀ ਤਰ੍ਹਾਂ ਵਿਸ਼ਲੇਸ਼ਣ ਕਰਨ ਵਿੱਚ ਅਸਫਲ ਰਹੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਦੇ ਸਮੇਂ ਵਿਵੇਕ ਦੀ ਵਰਤੋਂ ਨਹੀਂ ਕੀਤੀ। ਬੈਂਚ ਨੇ ਇਹ ਵੀ ਕਿਹਾ ਕਿ ਹੇਠਲੀ ਅਦਾਲਤ ਨੂੰ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ।

Leave a Comment

Your email address will not be published. Required fields are marked *

Scroll to Top