ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼

ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਜੰਗਲਾਤ ਘੁਟਾਲੇ ਦੇ ਮਾਮਲੇ `ਚ ਈ. ਡੀ. ਵੱਲੋਂ ਕੀਤੀ ਗ੍ਰਿਫਤਾਰੀ ਨੂੰ ਸਹੀ ਠਹਿਰਾਉਂਦਿਆਂ ਧਰਮਸੋਤ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਹੈ। ਹਾਲਾਂਕਿ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਧਰਮਸੋਤ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।ਦੱਸ ਦਈਏ ਕਿ ਧਰਮਸੋਤ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੋਵਾਂ ਮਾਮਲਿਆਂ ਵਿੱਚ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਗ੍ਰਿਫਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਜ਼ਮਾਨਤ ਦੇਣ ਦੀ ਵੀ ਮੰਗ ਕੀਤੀ ਸੀ।

Leave a Comment

Your email address will not be published. Required fields are marked *

Scroll to Top