ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ

ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ
ਚੰਡੀਗੜ੍ਹ : ਜੰਮੂ-ਕਸ਼ਮੀਰ ਵਿਚ ਸ਼੍ਰੀਨਗਰ ਹਾਈਵੇ ਉਤੇ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਇਕ ਕਾਰ ਤਿਲਕ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ‘ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

Leave a Comment

Your email address will not be published. Required fields are marked *

Scroll to Top